Monday, April 15, 2024

ਦਿੱਲੀ ਤੋਂ 192 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ’ਚ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਹੋਇਆ ਰਵਾਨਾ

 


NEW DELHI/ YOGRAJ SHARMA/ AAJ KI  DELHI

ਨਵੀਂ ਦਿੱਲੀ,  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਦੇ ਮੌਕੇ ’ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਵਾਸਤੇ 192 ਸ਼ਰਧਾਲੂਆਂ ਦਾ ਜੱਥਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਦੀ ਹੇਠ ਰਵਾਨਾ ਕੀਤਾ ਗਿਆ।
ਇਸ ਮੌਕੇ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਕੁੱਲ 192 ਸ਼ਰਧਾਲੂਆਂ ਦਾ ਜੱਥਾ ਦਿੱਲੀ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ ਹੈ ਜੋ ਕੱਲ੍ਹ ਪਾਕਿਸਤਾਨ ਦਾਖਲ ਹੋਵੇਗਾ ਤੇ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਨਾਲ ਸਬੰਧਤ ਪ੍ਰੋਗਰਾਮਾਂ ਵਿਚ ਹਾਜ਼ਰੀ ਭਰਨ ਉਪਰੰਤ ਜੱਥਾ ਵਾਪਸ ਆਵੇਗਾ। ਉਹਨਾਂ ਦੱਸਿਆ ਕਿ ਇਸ ਜੱਥੇ ਨੂੰ ਗੁਰਦੁਆਰਾ ਨਨਕਾਣਾ ਸਾਹਿਬ, ਪੰਜਾ ਸਾਹਿਬ, ਡੇਹਰਾ ਸਾਹਿਬ ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਮਿਲੀ ਹੈ ਤੇ ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਦਲਜੀਤ ਸਿੰਘ ਸਰਨਾ ਤੇ ਸਰਦਾਰ ਰਮਿੰਦਰ ਸਿੰਘ ਸਵੀਟਾ ਦੀ ਅਗਵਾਈ ਹੇਠ ਰਵਾਨਾ ਹੋਇਆ ਹੈ।
ਦੋਵਾਂ ਆਗੂਆਂ ਨੇ ਦੱਸਿਆ ਕਿ ਖਾਲਸਾ ਸਾਜਣਾ ਦਿਵਸ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਹੋਰ ਪਵਿੱਤਰ ਦਿਹਾੜਿਆਂ ’ਤੇ ਵੀ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਜਾਂਦਾ ਹੈ ਜੋ ਗੁਰਧਾਮਾਂ ਦੇ ਦਰਸ਼ਨ ਕਰ ਵਾਪਸ ਆਉਂਦਾ ਹੈ। ਉਹਨਾਂ ਦੱਸਿਆ ਕਿ ਜਿਹੜੇ ਸ਼ਰਧਾਲੂਆਂ ਨੂੰ ਇਹਨਾਂ ਪਵਿੱਤਰ ਗੁਰਧਾਮਾਂ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੁੰਦਾ ਹੈ, ਉਹਨਾਂ ’ਤੇ ਅਕਾਲ ਪੁਰਖ ਦੀ ਰਹਿਮਤ ਹੁੰਦੀ ਹੈ।
ਉਹਨਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਹੋਰ ਵੀ ਵੱਡੇ ਜੱਥੇ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਰਵਾਨਾ ਹੋਣਗੇ।

No comments:

Post a Comment

Note: Only a member of this blog may post a comment.