Tuesday, May 21, 2024

ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਨੇ ਪ੍ਰਧਾਨ ਮੰਤਰੀ ਦੀ ਕਾਮਯਾਬੀ ਲਈ ਰਖਵਾਇਆ ਅਖੰਡ ਪਾਠ ਸਾਹਿਬ

 


ਪ੍ਰਧਾਨ ਮੰਤਰੀ ਮੋਦੀ ਦੇ ਆਉਣ ਤੋਂ ਬਾਅਦ ਬਾਕੀ ਕਾਤਲਾਂ ਨੂੰ ਸਜ਼ਾਵਾਂ ਮਿਲਣ ਦੀ ਪੂਰੀ ਉਮੀਦ ਹੈ: ਜਥੇਦਾਰ ਕੁਲਦੀਪ ਸਿੰਘ ਭੋਗਲ

 ਨਵੀਂ ਦਿੱਲੀ 20 ਮਈ : ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਕੌਮੀ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਭੋਗਲ ਅਤੇ ਉਨ੍ਹਾਂ ਦੀ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਫ਼ਲਤਾ ਲਈ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ ਸਨ ਜਿਨ੍ਹਾਂ ਦੀ ਅੱਜ ਸੰਪੂਰਨਤਾ ਹੋਈ।
ਇਸ ਮੌਕੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਅਰਦਾਸ ਸਮਾਗਮ 'ਚ ਸ਼ਿਰਕਤ ਕੀਤੀ |   ਜਥੇਦਾਰ ਕੁਲਦੀਪ ਸਿੰਘ ਭੋਗਲ, ਰਵਿੰਦਰ ਸਿੰਘ ਖੁਰਾਣਾ, ਗੁਰਦੇਵ ਸਿੰਘ ਭੋਲਾ, ਸੁਦੀਪ ਸਿੰਘ, ਅਜੀਤ ਸਿੰਘ ਵੱਲੋਂ ਸ਼੍ਰੀ ਵਰਿੰਦਰ ਸਚਦੇਵਾ ਨੂੰ ਸਿਰੋਪਾਓ ਭੇਟ ਕੀਤਾ ਗਿਆ।
ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਦੱਸਿਆ ਕਿ ਅੱਜ ਸਿੱਖ ਕਤਲੇਆਮ ਨੂੰ 40 ਸਾਲ ਹੋ ਗਏ ਹਨ ਪਰ ਪੀੜਤਾਂ ਨੂੰ ਅੱਜੇ ਵੀ ਇਨਸਾਫ਼ ਦੀ ਆਸ ਹੈ।  ਦੇਸ਼ ਵਿਚ ਨਰਿੰਦਰ ਮੋਦੀ ਦੀ ਸਰਕਾਰ ਆਉਣ ਤੋਂ ਬਾਅਦ ਕਾਤਲਾਂ ਨੂੰ ਸਜ਼ਾਵਾਂ ਦੇਣ ਦਾ ਅਮਲ ਸ਼ੁਰੂ ਹੋਇਆ ਪਰ ਹਾਲੇ ਵੀ ਕਈ ਅਜਿਹੇ ਲੋਕ ਹਨ ਜਿਨ੍ਹਾਂ ਨੇ ਇਸ ਕਤਲੇਆਮ ਨੂੰ ਅੰਜਾਮ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਸੀ ਪਰ ਲੇਕਿਨ ਆਜ਼ਾਦ ਘੁੰਮ ਰਹੇ ਹਨ।  ਪੀੜਤਾਂ ਨੂੰ ਪੂਰੀ ਉਮੀਦ ਹੈ ਕਿ ਦੇਸ਼ ਵਿੱਚ ਮੁੜ ਨਰਿੰਦਰ ਮੋਦੀ ਸਰਕਾਰ ਬਣੀ ਤਾਂ ਬਾਕੀ ਕਾਤਲਾਂ ਵੀ ਸਲਾਖਾਂ ਪਿੱਛੇ ਹੋਣਗੇ।
 ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਖੁਦ ਹੀ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਕਾਂਗਰਸ ਨਾਲ ਹੱਥ ਮਿਲਾ ਲਿਆ ਹੈ, ਇਸ ਲਈ ਇਨ੍ਹਾਂ ਤੋਂ ਇਨਸਾਫ਼ ਦੀ ਆਸ ਨਹੀਂ ਰੱਖੀ ਜਾ ਸਕਦੀ ਸਾਨੂੰ ਪੂਰੀ ਤਾਕਤ ਨਾਲ ਮੌਜੂਦਾ ਸਰਕਾਰ ਦੇ ਹੱਥ ਮਜ਼ਬੂਤ ਕਰਨੇ ਚਾਹੀਦੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਿੱਖਾਂ ਦੇ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ।  ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿੱਖਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਬਣਾਇਆ ਗਿਆ ਸੀ, ਜਿਸ ਕਾਰਨ ਅੱਜ ਸਿੱਖ ਭਾਈਚਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਯੋਗ ਹੋ ਗਿਆ ਹੈ।  ਇਸੇ ਤਰ੍ਹਾਂ ਪ੍ਰਸ਼ਾਦ ਤੋਂ ਜੀਐਸਟੀ ਹਟਾਉਣ, ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਹਰ ਘਰ ਤੱਕ ਪਹੁੰਚਾਉਣ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਵਰਗੇ ਕਈ ਕੰਮ ਕੀਤੇ ਹਨ।  ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਲੋਕ ਜਦੋਂ ਵੀ ਵੋਟ ਪਾਉਣ ਜਾਣ ਤਾਂ ਪ੍ਰਧਾਨ ਮੰਤਰੀ ਵੱਲੋਂ ਕੀਤੇ ਕੰਮਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਵੋਟ ਪਾਉਣ।

No comments:

Post a Comment

Note: Only a member of this blog may post a comment.