Monday, July 1, 2024

ਸੈਂਕੜੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਭਰੋਸਾ ਰੱਖਦੇ ਹੋਏ ਪਾਰਟੀ ਵਿਚ ਹੋਏ ਸ਼ਾਮਲ


 ਹਰਮੀਤ ਸਿੰਘ ਕਾਲਕਾ ਨੇ ਹਰਜੋਤ ਸਿੰਘ ਨੂੰ ਯੂਥ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਉਣ ਦਾ ਕੀਤਾ ਐਲਾਨ


ਨਵੀਂ ਦਿੱਲੀ, : 
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਅੱਜ ਦਿੱਲੀ ਵਿਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਦਿੱਲੀ ਕਮੇਟੀ ਦੇ ਸਾਬਕਾ ਮੈਂਬਰ ਮਨਜੀਤ ਸਿੰਘ ਓਲਖ ਦੀ ਪ੍ਰੇਰਨਾ ਅਤੇ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਵਲੋ ਕੀਤੀਆ ਜਾ ਰਹੀਆ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਸਰਦਾਰ ਹਰਜੋਤ ਸਿੰਘ ਦੇ ਨਾਲ ਸੈਂਕੜੇ ਨੌਜਵਾਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਹੋਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਇਹਨਾਂ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਕਾਲਕਾ ਨੇ ਸਰਦਾਰ ਹਰਜੋਤ ਸਿੰਘ ਨੂੰ ਯੂਥ ਅਕਾਲੀ ਦਲ ਦਿੱਲੀ ਦਾ ਜਨਰਲ ਸਕੱਤਰ ਬਣਾਉਣ ਦਾ ਐਲਾਨ ਕੀਤਾ।
ਉਹਨਾਂ ਕਿਹਾ ਕਿ ਸਰਦਾਰ ਹਰਜੋਤ ਸਿੰਘ ਵਿਚ  ਕੌਮ ਪ੍ਰਤੀ ਕੰਮ ਕਰਨ ਅਤੇ ਆਪਣੇ ਲੋਕਾਂ ਦੀਆਂ ਸੇਵਾਵਾਂ ਕਰਨ ਦਾ ਜਜ਼ਬਾ ਹੈ। ਉਹਨਾਂ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਪ੍ਰੇਰਿਤ ਕਰ ਕੇ ਇਸਨੇ ਲਿਆਂਦਾ ਹੈ ਤੇ ਅੱਜ ਤੁਹਾਡੇ ਪਾਰਟੀ ਵਿਚ ਸ਼ਾਮਲ ਹੋਣ ’ਤੇ ਧੰਨਵਾਦ ਕਰਦੇ ਹਾਂ।
ਸਰਦਾਰ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀ ਤੇ ਪੰਥ ਦੀ ਸਭ ਤੋਂ ਪੁਰਾਣੀ ਪਾਰਟੀ ਹੈ ਜਿਸਦਾ ਗਠਨ 1920 ਵਿਚ ਹੋਇਆ ਤੇ ਇਹ 104 ਸਾਲ ਪੁਰਾਣੀ ਪਾਰਟੀ ਹੈ। ਉਹਨਾਂ ਕਿਹਾ ਕਿ ਜਿਸ ਮਕਸਦ ਵਾਸਤੇ ਇਹ ਪਾਰਟੀ ਬਣੀ, ਅਸੀਂ ਉਹ ਸਿਧਾਂਤ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਇਸਦਾ ਨਾਂ ਰੱਖਿਆ। ਉਹਨਾਂ ਦੱਸਿਆ ਕਿ ਬਾਬਾ ਖੜਕ ਸਿੰਘ, ਮਾਸਟਰ ਤਾਰਾ ਸਿੰਘ ਨੇ ਕਿਵੇਂ ਕੌਮ ਪ੍ਰਤੀ ਸੇਵਾਵਾਂ ਦਿੱਤੀਆਂ, ਇਸਦਾ ਇਤਿਹਾਸ ਪੜ੍ਹ ਕੇ ਤੁਹਾਨੂੰ ਪਤਾ ਲੱਗੇਗਾ ਕਿ ਇਸਦਾ ਕਿੰਨਾ ਅਮੀਰ ਵਿਰਸਾ ਹੈ।
ਉਹਨਾਂ ਕਿਹਾ ਕਿ ਦਿੱਲੀ ਵਿਚ ਸਾਡਾ ਸਭ ਤੋਂ ਪਹਿਲਾ ਟੀਚਾ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਘਰਾਂ ਦਾ ਰੱਖ ਰਖਾਅ ਪੂਰਨ ਮਰਿਆਦਾ ਨਾਲ ਕਰਨਾ ਹੈ। ਉਹਨਾਂ ਕਿਹਾ ਕਿ ਇਸੇ ਨਾਲ ਜੇਕਰ ਕੋਈ ਨਿਘਾਰ ਆ ਰਿਹਾ ਹੈ, ਉਸ ਵਿਚ ਸੁਧਾਰ ਵਾਸਤੇ ਤੇ ਲੋਕਾਂ ਦੀ ਲੋੜ ਮੁਤਾਬਕ ਉਹਨਾਂ ਨਾਲ ਡੱਟ ਕੇ ਖੜ੍ਹੇ ਹੋਣਾ ਸਾਡੀ ਮੁਢਲੀ ਜ਼ਿੰਮੇਵਾਰੀ ਹੈ।
ਉਹਨਾਂ ਨੌਜਵਾਨਾਂ ਨੂੰ ਕਿਹਾ ਕਿ ਪਾਰਟੀ ਦੇ ਪ੍ਰਧਾਨ ਪ੍ਰਧਾਨ ਐਮ ਪੀ ਐਸ ਚੱਢਾ, ਭੁਪਿੰਦਰ ਸਿੰਘ ਭੁੱਲਰ, ਪਰਵਿੰਦਰ ਸਿੰਘ ਲੱਕੀ, ਰਵਨੀਤ ਜਸਮੇਨ ਸਿੰਘ ਨੋਨੀ, ਮਨਜੀਤ ਸਿੰਘ ਔਲਖ, ਅਮਰਜੀਤ ਸਿੰਘ ਪਿੰਕੀ ਸਮੇਤ ਇਹ ਉਹ ਟੀਮ ਹੈ ਜਿਥੇ ਕਿਤੇ ਵੀ ਲੋੜ ਪੈਂਦੀ ਹੈ ਭਾਵੇਂ ਅੰਡੇਮਾਨ ਨਿਕੋਬਾਰ ਜਾਣਾ ਪਵੇ ਜਾਂ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਜਾਣਾ ਪਵੇ ਜਦੋਂ ਕਿਸੇ ਸਿੱਖ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਇਹ ਸਾਰੇ ਜਾਂਦੇ ਹਨ।
ਉਹਨਾਂ ਕਿਹਾ ਕਿ ਨੌਜਵਾਨਾਂ ਵੱਲੋਂ ਪਾਰਟੀ ਵਿਚ ਸ਼ਾਮਲ ਹੋਣ ਦੇ ਫੈਸਲੇ ਦੀ ਉਹ ਸ਼ਲਾਘਾ ਕਰਦੇ ਹਨ। ਉਹਨਾਂ ਕਿਹਾ ਕਿ ਤੁਹਾਡਾ ਸਿੱਖੀ ਸਰੂਪ ਵੇਖ ਕੇ ਖੁਸ਼ੀ ਹੁੰਦੀ ਹੈ। ਕੌਮ ਤਾਂ ਹੀ ਅੱਗੇ ਵੱਧ ਸਕਦੀ ਹੈ ਜੇਕਰ ਅਸੀਂ ਪੂਰਨ ਸਿੱਖੀ ਬਾਣਾ ਧਾਰਨ ਕਰੀਏ। ਉਹਨਾਂ ਕਿਹਾ ਕਿ ਤੁਸੀਂ ਪੰਥ ਦੀ ਪਾਰਟੀ ਵਿਚ ਸ਼ਾਮਲ ਹੋਣ ਆਏ ਹੋ, ਇਹ ਬਹੁਤ ਚੰਗਾ ਉਪਰਾਲਾ ਹੈ। ਉਹ ਆਸ ਕਰਦੇ ਹਨ ਕਿ ਇਹਨਾਂ ਤੋਂ ਪ੍ਰੇਰਿਤ ਹੋ ਕੇ ਹੋਰ ਵੀ ਨੌਜਵਾਨ ਪਾਰਟੀ ਨਾਲ ਜੁੜਨਗੇ ਅਤੇ ਅਸੀਂ ਸਾਰੇ ਮਿਲ ਕੇ ਪੰਥ ਦੀ ਚੜ੍ਹਦੀਕਲਾ ਲਈ ਕੰਮ ਕਰਾਂਗੇ।
ਇਸ ਮੌਕੇ ਹਰਜੋਤ ਸਿੰਘ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਬਖਸ਼ੇ ਮਾਣ ਲਈ ਹਮੇਸ਼ਾ ਧੰਨਵਾਦੀ ਰਹਿਣਗੇ। ਉਹਨਾਂ ਭਰੋਸਾ ਦੁਆਇਆ ਕਿ ਉਹ ਪਾਰਟੀ ਦੀ ਚੜ੍ਹਦੀਕਲਾ ਵਾਸਤੇ ਹੋਰ ਦਿਨ ਰਾਤ ਮਿਹਨਤ ਕਰਨਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ।

No comments:

Post a Comment

Note: Only a member of this blog may post a comment.