Thursday, July 18, 2024

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਵੱਡਾ ਹੁਲਾਰਾ, ਵੱਡੀ ਗਿਣਤੀ ਵਿਚ ਬੀਬੀਆਂ ਤੇ ਨੌਜਵਾਨ ਪਾਰਟੀ ਵਿਚ ਹੋਏ ਸ਼ਾਮਲ


 ਸਾਡਾ ਮੁੱਖ ਏਜੰਡਾ ਮਨੁੱਖਤਾ ਦੀ ਸੇਵਾ ਕਰਨਾ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ, 16 ਜੁਲਾਈ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਏਜੰਡਾ ਮਨੁੱਖਤਾ ਦੀ ਸੇਵਾ ਕਰਨਾ ਹੈ ਤੇ ਅਸੀਂ ਇਸ ਮਾਮਲੇ ਵਿਚ ਬਹੁਤ ਯੋਜਨਾਬੰਦੀ ਨਾਲ ਕੰਮ ਕਰ ਰਹੇ ਹਾਂ।
ਉਹ ਅੱਜ ਇਥੇ ਵੱਡੀ ਗਿਣਤੀ ਵਿਚ ਬੀਬੀਆਂ ਅਤੇ ਨੌਜਵਾਨਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਮੌਕੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਸਰਦਾਰ ਕਾਲਕਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਸਿਰਫ ਦਿੱਲੀ ਜਾਂ ਦੇਸ਼ ਵਿਚ ਹੀ ਨਹੀਂ ਬਲਕਿ ਦੁਨੀਆਂ ਵਿਚ ਜਿਥੇ ਕਿਤੇ ਵੀ ਕਿਸੇ ਵੀ ਸਿੱਖ ਨੂੰ ਕੋਈ ਮੁਸ਼ਕਿਲ ਦਰਪੇਸ਼ ਹੁੰਦੀ ਹੈ, ਉਸਦੇ ਹੱਲ ਲਈ ਹਮੇਸ਼ਾ ਸਰਗਰਮੀ ਨਾਲ ਕੰਮ ਕਰਦੇ ਹਨ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਜਦੋਂ ਕਿਸੇ ਸਿੱਖ ਨੂੰ ਮੁਸ਼ਕਿਲ ਦਰਪੇਸ਼ ਹੁੰਦੀ ਹੈ ਤਾਂ ਉਹ ਦਿੱਲੀ ਗੁਰਦੁਆਰਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਤਾਲਮੇਲ ਕਰਦਾ ਹੈ ਅਤੇ ਸਾਡੀ ਟੀਮ ਸਰਗਰਮੀ ਨਾਲ ਮੁੱਦਾ ਚੁੱਕਦੀ ਹੈ।
ਉਹਨਾਂ ਕਿਹਾ ਕਿ ਜਿਥੇ ਅਸੀਂ ਸਰਕਾਰਾਂ ਨਾਲ ਮਿਲ ਕੇ ਸਿੱਖ ਮਸਲੇ ਹੱਲ ਕਰਵਾਉਣ ਲਈ ਕੰਮ ਕਰਦੇ ਹਾਂ, ਉਥੇ ਹੀ ਬੰਦੀ ਸਿੰਘਾਂ, ਗੁਰਦੁਆਰਾ ਗਿਆਨ ਗੋਦੜੀ, ਗੁਰਦੁਆਰਾ ਡਾਂਗਮਾਰ ਸਹਿਤ ਸਿੱਖ ਪੰਥ ਦੇ ਹੋਰ ਮਸਲੇ ਵੀ ਸਰਗਰਮੀ ਨਾਲ ਚੁੱਕਦੇ ਹਾਂ। ਉਹਨਾਂ ਕਿਹਾ ਕਿ ਸਾਡੀ ਇਸ ਸਰਗਰਮੀ ਦੀ ਬਦੌਲਤ ਹੀ ਅੱਜ ਵੱਧ ਤੋਂ ਵੱਧ ਗਿਣਤੀ ਵਿਚ ਲੋਕ ਸਾਡੇ ਨਾਲ ਜੁੜ ਰਹੇ ਹਨ ਅਤੇ ਅੱਜ ਮਾਤਾ ਗੁਜਰੀ ਜੀ ਇਸਤਰੀ ਸਤਿਸੰਗ ਦੇ ਮੈਂਬਰ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਏ ਹਨ।
ਉਹਨਾਂ ਕਿਹਾ ਕਿ ਸਾਡੀ ਪਾਰਟੀ ਨਾਲ ਜੁੜਨ ਵਾਲੇ ਲੋਕਾਂ ਵਿਚ ਲਗਾਤਾਰ ਇਜਾਫਾ ਹੋ ਰਿਹਾ ਹੈ ਤੇ ਪਿਛਲੇ 20 ਦਿਨਾਂ ਵਿਚ ਅੱਜ ਚੌਥਾ ਸਮਾਗਮ ਹੈ ਜਦੋਂ ਵੱਡੀ ਗਿਣਤੀ ਵਿਚ ਸੰਗਤਾਂ ਸਾਡੇ ਨਾਲ ਜੁੜਨ ਵਾਸਤੇ ਪੁੱਜੀਆਂ ਹਨ।
ਉਹਨਾਂ ਕਿਹਾ ਕਿ ਅਸੀਂ ਪਿਛਲੇ ਸਮੇਂ ਵਿਚ ਖਡੂਰ ਸਾਹਿਬ ਤੋਂ ਐਮ ਪੀ ਦੀ ਚੋਣ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਨਾ ਚੁਕਾਉਣ ਦਾ ਮਾਮਲਾ ਵੀ ਚੁੱਕਿਆ ਜਿਸ ਮਗਰੋਂ ਉਹਨਾਂ ਨੂੰ ਸਹੁੰ ਚੁਕਾਈ ਗਈ ਹੈ। ਉਹਨਾਂ ਕਿਹਾ ਕਿ ਸਾਡੇ ਲਈ ਸਿੱਖ ਮਸਲੇ ਪਹਿਲਾਂ ਹਨ ਤੇ ਬਾਕੀ ਸਭ ਕੁਝ ਬਾਅਦ ਵਿਚ ਹੈ। ਉਹਨਾਂ ਕਿਹਾ ਕਿ ਜਿਥੇ ਕਿਤੇ ਵੀ ਸਾਡੀ ਲੋੜ ਪਈ ਤਾਂ ਅਸੀਂ ਮੋਹਰੀ ਹੋ ਕੇ ਲੜਾਂਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ ਪੀ ਐਸ ਚੱਢਾ ਪ੍ਰਧਾਨ, ਦਿੱਲੀ ਕਮੇਟੀ ਮੈਂਬਰਾਂ ਵਿਚ ਭੁਪਿੰਦਰ ਸਿੰਘ ਭੁੱਲਰ, ਅਮਰਜੀਤ ਸਿੰਘ ਪਿੰਕੀ, ਪਰਮਿੰਦਰ ਸਿੰਘ ਲੱਕੀ, ਓਂਕਾਰ ਸਿੰਘ ਰਾਜਾ, ਬਲਜਿੰਦਰ ਸਿੰਘ ਚੇਅਰਮੈਨ ਮਾਤਾ ਸੁੰਦਰੀ ਗੁਰਦੁਆਰਾ ਸਾਹਿਬ, ਬਲਬੀਰ ਸਿੰਘ, ਭੁਪਿੰਦਰ ਕੌਰ, ਕਮਲਜੀਤ ਕੌਰ, ਪਰਮਿੰਦਰ ਕੌਰ, ਰਾਜਿੰਦਰ ਕੌਰ, ਬਲਜੀਤ ਕੌਰ, ਮਨਜੀਤ ਕੌਰ, ਮਨਜੀਤ ਕੌਰ ਗੋਵਿੰਦਪੁਰੀ, ਗੁਰਦੀਪ ਕੌਰ, ਤਰਵਿੰਦਰ ਕੌਰ, ਮਨਪ੍ਰੀਤ ਕੌਰ, ਸੁਰਿੰਦਰ ਕੌਰ, ਸਮੇਤ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

No comments:

Post a Comment

Note: Only a member of this blog may post a comment.